ਪਟਿਆਲਾ, 17 ਸਤੰਬਰ – ਪਟਿਆਲਾ ਜੇਲ੍ਹ ਵਿੱਚ 10 ਸਤੰਬਰ ਨੂੰ ਹੋਏ ਹਮਲੇ ਵਿੱਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੀ ਰਾਜਿੰਦਰਾ ਹਸਪਤਾਲ ਵਿੱਚ ਮੌਤ ਹੋ ਗਈ ਹੈ। ਇਹ ਹਮਲਾ ਸੰਦੀਪ ਸਿੰਘ ਸਨੀ ਵੱਲੋਂ ਕੀਤਾ ਗਿਆ ਸੀ, ਸੂਬਾ ਸਿੰਘ ਇਸ ਸਮੇਂ ਫਰਜ਼ੀ ਮੁਕਾਬਲੇ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ।
ਡੀਐਸਪੀ ਸਿਟੀ-1 ਸਤਨਾਮ ਸਿੰਘ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਿੰਘ ਨੂੰ ਹਮਲੇ ਤੋਂ ਬਾਅਦ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।