ਚੰਡੀਗੜ੍ਹ, 19 ਸਤੰਬਰ –ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਲਈ ਵੱਡਾ ਐਲਾਨ ਕਰਦਿਆਂ ਵੇਰਕਾ ਦੇ ਦੁੱਧ ਅਤੇ ਹੋਰ ਉਤਪਾਦਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਆਮ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਅਤੇ ਸਹਿਕਾਰੀ ਮਾਡਲ ਨੂੰ ਮਜ਼ਬੂਤ ਕਰਨ ਲਈ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੀਆਂ ਕੀਮਤਾਂ 22 ਸਤੰਬਰ, 2025 ਤੋਂ ਲਾਗੂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਕਟੌਤੀਆਂ ਭਾਰਤ ਸਰਕਾਰ ਦੇ ਜੀ.ਐਸ.ਟੀ. 2.0 ਸੁਧਾਰਾਂ ਦੇ ਅਨੁਸਾਰ ਹਨ, ਜਿਸ ਅਧੀਨ ਜ਼ਰੂਰੀ ਡੇਅਰੀ ਉਤਪਾਦਾਂ ‘ਤੇ ਟੈਰਿਫ ਘਟਾਏ ਗਏ ਹਨ।
ਨਵੀਆਂ ਕੀਮਤਾਂ ਦੀਆਂ ਖਾਸੀਆਂ:
ਵੇਰਕਾ ਘਿਓ – 30 ਤੋਂ 35 ਰੁਪਏ ਪ੍ਰਤੀ ਲੀਟਰ/ਕਿਲੋਗ੍ਰਾਮ ਸਸਤਾ
ਟੇਬਲ ਬਟਰ – 30 ਰੁਪਏ ਪ੍ਰਤੀ ਕਿਲੋਗ੍ਰਾਮ ਘਟਾਓ
ਅਨਸਾਲਟੇਡ ਬਟਰ – 35 ਰੁਪਏ ਪ੍ਰਤੀ ਕਿਲੋਗ੍ਰਾਮ ਘਟਾਓ
ਪ੍ਰੋਸੈਸਡ ਪਨੀਰ – 20 ਰੁਪਏ ਪ੍ਰਤੀ ਕਿਲੋਗ੍ਰਾਮ ਘਟਾਓ
ਯੂ.ਐਚ.ਟੀ. ਦੁੱਧ (ਸਟੈਂਡਰਡ, ਟੋਨਡ, ਡਬਲ ਟੋਨਡ) – 2 ਰੁਪਏ ਪ੍ਰਤੀ ਲੀਟਰ ਘਟਾਓ
ਆਈਸਕ੍ਰੀਮ (ਗੈਲਨ, ਬਰਿੱਕ, ਟੱਬ) – 10 ਰੁਪਏ ਪ੍ਰਤੀ ਲੀਟਰ ਘਟਾਓ
ਪਨੀਰ – 15 ਰੁਪਏ ਪ੍ਰਤੀ ਕਿਲੋਗ੍ਰਾਮ ਘਟਾਓ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਨਾ ਸਿਰਫ਼ ਖਪਤਕਾਰਾਂ ਨੂੰ ਰਾਹਤ ਮਿਲੇਗੀ, ਸਗੋਂ ਉਤਪਾਦਾਂ ਦੀ ਮੰਗ ਅਤੇ ਵਿਕਰੀ ਵਿੱਚ ਵੀ ਵਾਧਾ ਹੋਵੇਗਾ। ਇਸ ਨਾਲ ਸੂਬੇ ਦੀ ਆਮਦਨ ਵਧੇਗੀ ਅਤੇ ਵਿੱਤੀ ਹਾਲਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮਹਿੰਗਾਈ ਨਾਲ ਜੂਝ ਰਹੇ ਲੋਕਾਂ ਲਈ ਵੱਡੀ ਰਾਹਤ ਲਿਆਵੇਗਾ ਅਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ।