‘ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ – 79 ਨਸ਼ਾ ਤਸਕਰ ਗ੍ਰਿਫ਼ਤਾਰ, 11.4 ਕਿਲੋ ਹੈਰੋਇਨ ਤੇ 4.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ਾਲ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਤਹਿਤ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇਕ ਹੋਰ ਵੱਡੀ ਸਫਲਤਾ ਹਾਸਲ ਕੀਤੀ। ਮੁਹਿੰਮ ਦੇ ਲਗਾਤਾਰ 203ਵੇਂ ਦਿਨ ਸੂਬਾ ਭਰ ਵਿੱਚ 357 ਥਾਵਾਂ ‘ਤੇ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ 79 ਨਸ਼ਾ ਤਸਕਰ ਗ੍ਰਿਫ਼ਤਾਰ ਹੋਏ ਅਤੇ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ।

ਪੁਲਿਸ ਨੇ ਗ੍ਰਿਫ਼ਤਾਰ ਤਸਕਰਾਂ ਦੇ ਕਬਜ਼ੇ ਤੋਂ 11.4 ਕਿਲੋ ਹੈਰੋਇਨ, 644 ਗ੍ਰਾਮ ਅਫੀਮ, 814 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਹੁਣ ਤੱਕ 203 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 30,298 ਤੱਕ ਪਹੁੰਚ ਗਈ ਹੈ।

ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਸਾਫ਼ ਹੁਕਮ ਦਿੱਤੇ ਹਨ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕੋਈ ਕਸਰ ਨਾ ਛੱਡੀ ਜਾਵੇ। ਇਸੇ ਮਕਸਦ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਬਣਾਈ ਗਈ ਹੈ ਜੋ ਨਸ਼ਿਆਂ ਵਿਰੁੱਧ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਕਰ ਰਹੀ ਹੈ।

69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 150 ਤੋਂ ਵੱਧ ਪੁਲਿਸ ਟੀਮਾਂ, ਜਿਨ੍ਹਾਂ ਵਿੱਚ 1000 ਤੋਂ ਵੱਧ ਮੁਲਾਜ਼ਮ ਸ਼ਾਮਲ ਸਨ, ਨੇ ਆਪਰੇਸ਼ਨ ਨੂੰ ਅੰਜਾਮ ਦਿੱਤਾ। ਇਸ ਦੌਰਾਨ 389 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

Leave a Reply

Your email address will not be published. Required fields are marked *