ਚੰਡੀਗੜ੍ਹ, 21 ਸਤੰਬਰ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਫੋਰਟਿਸ ਹਸਪਤਾਲ, ਮੋਹਾਲੀ ਵਿੱਚ ਦਾਖਲ ਸਨ।
9 ਅਗਸਤ 1948 ਨੂੰ ਜਨਮੇ ਹਰਮੇਲ ਸਿੰਘ ਟੌਹੜਾ ਦੀ ਉਮਰ 77 ਸਾਲ ਸੀ। ਉਹ ਪੰਜਾਬ ਦੇ ਪ੍ਰਸਿੱਧ ਅਕਾਲੀ ਨੇਤਾ ਅਤੇ ਸਾਬਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੇ ਦਾਮਾਦ ਸਨ।
ਪਰਿਵਾਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ, ਟੌਹੜਾ ਦਾ ਅੰਤਿਮ ਸੰਸਕਾਰ 23 ਸਤੰਬਰ 2025 ਨੂੰ ਸਵੇਰੇ 11 ਵਜੇ ਕੀਤਾ ਜਾਵੇਗਾ।
ਇਸ ਖ਼ਬਰ ਨਾਲ ਅਕਾਲੀ ਦਲ ਅਤੇ ਰਾਜਨੀਤਿਕ ਸਰਗਰਮੀਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
