ਚੰਡੀਗੜ੍ਹ : ਆਈਟੀਬੀਪੀ ਦੇ ਏਡੀਜੀ ਰਹੇ ਹਰਪ੍ਰੀਤ ਸਿੰਘ ਸਿੱਧੂ (IPS) ਦੀ ਪੰਜਾਬ ਵਾਪਸੀ ਤੋਂ ਬਾਅਦ ਹੁਣ ਰਾਜਨੀਤਿਕ ਤੇ ਪ੍ਰਸ਼ਾਸਨਿਕ ਗਲਿਆਰੇ ਵਿੱਚ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ ਕਿ ਉਨ੍ਹਾਂ ਨੂੰ ਰਾਜ ਸਰਕਾਰ ਵੱਲੋਂ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।
ਯਾਦ ਰਹੇ ਕਿ ਹਰਪ੍ਰੀਤ ਸਿੰਘ ਸਿੱਧੂ 1992 ਬੈਚ ਦੇ ਆਈਪੀਐਸ ਅਫ਼ਸਰ ਹਨ। ਉਹ ਪੰਜਾਬ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ। ਪ੍ਰਸ਼ਾਸਨਿਕ ਤਜਰਬੇ ਅਤੇ ਸਖ਼ਤ ਇਮੇਜ ਲਈ ਮਸ਼ਹੂਰ ਸਿੱਧੂ ਦੀ ਵਾਪਸੀ ਨਾਲ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਸਰਕਾਰ ਉਨ੍ਹਾਂ ਨੂੰ ਕਿਸੇ ਖਾਸ ਡਿਊਟੀ ‘ਤੇ ਤੈਨਾਤ ਕਰ ਸਕਦੀ ਹੈ।
ਵਿਦਵਾਨਾਂ ਦਾ ਮੰਨਣਾ ਹੈ ਕਿ ਕਾਨੂੰਨ-ਵਿਵਸਥਾ ਦੇ ਮਾਮਲਿਆਂ ‘ਚ ਸਰਕਾਰ ਉਨ੍ਹਾਂ ਦੇ ਤਜਰਬੇ ਦਾ ਫਾਇਦਾ ਚੁੱਕਣਾ ਚਾਹੇਗੀ। ਹੁਣ ਦੇਖਣਾ ਇਹ ਰਹੇਗਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕਿਹੜੀ ਨਵੀਂ ਜ਼ਿੰਮੇਵਾਰੀ ਸੌਂਪੀ ਜਾਂਦੀ ਹੈ।
