ਚੰਡੀਗੜ੍ਹ : ਪੰਜਾਬ ਪੁਲਿਸ ਦੇ ਸੀਨੀਅਰ ਆਈ.ਪੀ.ਐਸ ਅਧਿਕਾਰੀ IG ਪਰਮਰਾਜ ਸਿੰਘ ਉਮਰਾਨੰਗਲ ਹੜ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ।
ਉਨ੍ਹਾਂ ਵੱਲੋਂ ਉਮਰਾਨੰਗਲ ਟਰੱਸਟ ਰਾਹੀਂ ਹੜ ਪੀੜਤਾਂ ਲਈ 5 ਲੱਖ ਸਹਾਇਤਾ ਰਾਸ਼ੀ ਦਾ ਚੈੱਕ ਸਰਹਾਲੀ ਸੰਪਰਦਾਇ ਦੇ ਮੁੱਖੀ ਬਾਬਾ ਸੁੱਖਾ ਸਿੰਘ ਨੂੰ ਚੈਕ ਭੇਟ ਕੀਤਾ ਗਿਆ।
ਇਸ ਮੌਕੇ ਉਮਰਾਨੰਗਲ ਨੇ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕਰਨਾ ਸਾਡਾ ਫਰਜ਼ ਹੈ ਅਤੇ ਅਜਿਹੇ ਸਮੇਂ ਵਿੱਚ ਸਾਰੇ ਸਮਾਜ ਨੂੰ ਇਕੱਠੇ ਹੋ ਕੇ ਪੀੜਤ ਪਰਿਵਾਰਾਂ ਦੀ ਹੌਂਸਲਾ ਅਫਜ਼ਾਈ ਕਰਨੀ ਚਾਹੀਦੀ ਹੈ।
ਬਾਬਾ ਸੁੱਖਾ ਸਿੰਘ ਨੇ ਵੀ ਉਮਰਾਨੰਗਲ ਟਰੱਸਟ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਇਹ ਸਹਾਇਤਾ ਰਾਸ਼ੀ ਪੂਰੀ ਪਾਰਦਰਸ਼ਤਾ ਨਾਲ ਹੜ ਪੀੜਤ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ।
ਸਮਾਜਿਕ ਵਰਗਾਂ ਵੱਲੋਂ IG ਉਮਰਾਨੰਗਲ ਦੇ ਇਸ ਯੋਗਦਾਨ ਦੀ ਸਰਾਹਨਾ ਕੀਤੀ ਜਾ ਰਹੀ ਹੈ।
