ਫਿਰੋਜ਼ਪੁਰ : ਅੱਜ ਸੁਖਬੀਰ ਸਿੰਘ ਬਾਦਲ ਦੇ ਕਾਫਲੇ ਨਾਲ ਵੱਡਾ ਸੜਕ ਹਾਦਸਾ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ, ਪੁਲਿਸ ਦੀ ਇੱਕ ਤੇਜ਼ ਰਫਤਾਰ ਬਸ ਨੇ ਕਾਫਲੇ ਵਿੱਚ ਸ਼ਾਮਲ ਦੋ ਫੋਰਚੂਨਰ ਕਾਰਾਂ ਅਤੇ ਪਿੱਛੇ ਆ ਰਹੀ ਡੀਐਸਪੀ ਇੰਦਰਜੀਤ ਸਿੰਘ ਦੀ ਥਾਰ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਦੌਰਾਨ ਫੋਰਚੂਨਰ ਕਾਰਾਂ ਦੇ ਏਅਰਬੈਗ ਖੁੱਲ ਜਾਣ ਕਾਰਨ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ। ਹਾਲਾਂਕਿ ਕੁਝ ਪੁਲਿਸ ਮੁਲਾਜ਼ਮ ਜਖਮੀ ਹੋਏ ਹਨ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਹਾਦਸੇ ਤੋਂ ਬਾਅਦ ਮੌਕੇ ‘ਤੇ ਭਾਰੀ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਅਤੇ ਟ੍ਰੈਫਿਕ ਕੁਝ ਸਮੇਂ ਲਈ ਪ੍ਰਭਾਵਿਤ ਰਿਹਾ। ਸਾਰੇ ਜਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

