ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਉਹ ਮੋਟਰਸਾਈਕਲ ਤੇ ਜਾ ਰਹੇ ਸਨ ਜਿਸ ਵੇਲੇ ਇਹ ਹਾਦਸਾ ਵਾਪਰਿਆ ।ਫਿਲਹਾਲ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਮੋਹਾਲੀ ਦੇ ਫੋਰਟੀਸ ਹਸਪਤਾਲ ਭਰਤੀ ਕਵਾਇਆ ਗਿਆ ਹੈ।
ਦੱਸਿਆ ਇਹ ਵੀ ਜਾ ਰਿਹਾ ਹੈ ਕਿ ਉਨ੍ਹਾਂ ਦਾ ਬ੍ਰੇਨ ਡੈਡ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਗਾਇਕ ਆਪਣੇ ਗੀਤਾਂ ਤੋਂ ਇਲਾਵਾ ਅਦਾਕਾਰੀ ਤਾਂ ਕਰਦੇ ਹੀ ਹਨ, ਨਾਲ ਹੀ ਉਹ ਇੱਕ ਪ੍ਰੋਫੈਸ਼ਨਲ ਬਾਈਕ ਰਾਈਡਰ ਵੱਜੋਂ ਵੀ ਜਾਣੇ ਜਾਂਦੇ ਹਨ ਅਤੇ ਅਕਸਰ ਹੀ ਉਨ੍ਹਾਂ ਨੂੰ ਰਾਈਡਿੰਗ ਕਰਦਿਆਂ ਸੋਸ਼ਲ ਮੀਡੀਆ ਉੱਤੇ ਵੀਡਿਉ ਅਤੇ ਫੋਟੋਆਂ ਦੁਆਰਾ ਦੇਖਿਆ ਜਾਂਦਾ ਹੈ ।
ਵਾਹਿਗੁਰੂ ਭਲੀ ਕਰੇ