ਅਕਾਲੀ ਆਗੂ ਜਗਦੀਪ ਸਿੰਘ ਚੀਮਾ ਹੁਣ ਅਕਾਲੀ ਦਲ ਤੋਂ ਵੱਖ ਹੋ ਗਏ ਹਨ, ਪਰ ਸਵਾਲ ਇਹ ਹੈ ਕਿ ਓਹਨਾ ਪਾਰਟੀ ਤੋਂ ਖ਼ੁਦ ਅਸਤੀਫ਼ਾ ਦਿੱਤਾ ਹੈ ਜਾਂ ਪਾਰਟੀ ਨੇ ਓਹਨਾ ਖ਼ਿਲਾਫ਼ ਕਾਰਵਾਈ ਕਰਦਿਆਂ ਬਾਹਰ ਦਾ ਰਸਤਾ ਵਿਖਾਇਆ ਹੈ।
ਦਰਅਸਲ ਇਹ ਖ਼ਬਰ ਦੋ ਪਹਿਲੂਆਂ ਤੋਂ ਸਾਹਮਣੇ ਆਈ ਹੈ,
ਜਗਦੀਪ ਸਿੰਘ ਚੀਮਾ ਨੇ ਇੱਕ ਮੈਸੇਜ ਮੀਡੀਆ ਨਾਲ ਸਾਂਝਾ ਕੀਤਾ ਹੈ ਜਿਸ ਵਿੱਚ ਉਹਨਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਟਸਐਪ ਮੈਸੇਜ ਰਾਹੀਂ ਆਪਣਾ ਅਸਤੀਫ਼ਾ ਭੇਜਣ ਦਾ ਦਾਅਵਾ ਕੀਤਾ ਹੈ।
ਚੀਮਾ ਵੱਲੋਂ ਭੇਜਿਆ ਗਿਆ ਸੁਨੇਹਾ:-
“ਸਰਦਾਰ ਸੁਖਬੀਰ ਸਿੰਘ ਬਾਦਲ ਜੀ
ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ
ਵਾਹਿਗੁਰੂ ਜੀ ਕਾ ਖ਼ਾਲਸਾ ਸ੍ਰੀ ਵਾਹਿਗੁਰੂ ਜੀ ਕੀ ਫ਼ਤਹਿ
ਮੈਂ ਸ਼੍ਰੋਮਣੀ ਅਕਾਲੀ ਦਲ ਦੀਆਂ
ਸਾਰੀਆਂ ਜ਼ਿੰਮੇਵਾਰੀਆਂ ਅਤੇ
ਅਹੁਦਿਆਂ ਤੋਂ ਅਸਤੀਫਾ ਦੇ ਰਿਹਾ ਹਾਂ।
ਤੁਹਾਡੇ ਭਰੋਸੇ ਅਤੇ ਵਿਸ਼ਵਾਸ ਲਈ”
ਤੁਹਾਡਾ ਬਹੁਤ ਧੰਨਵਾਦ।
ਆਪ ਜੀ ਦਾ ਸ਼ੁਭਚਿੰਤਕ,
ਨਿੱਘੇ ਸਤਿਕਾਰ ਨਾਲ
ਜਗਦੀਪ ਸਿੰਘ ਚੀਮਾ

ਦੂਜੇ ਪਾਸੇ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਲੀਡਰ ਦਲਜੀਤ ਚੀਮਾ ਨੇ ਇੱਕ ਸੋਸ਼ਲ ਮੀਡੀਆ ਦੀ ਪੋਸਟ ਸਾਂਝੀ ਕੀਤੀ ਹੈ, ਜਿਸ ਵਿੱਚ ਜਗਦੀਪ ਚੀਮਾ ਖ਼ਿਲਾਫ਼ ਕਾਰਵਾਈ ਦੀ ਗੱਲ ਕੀਤੀ ਗਈ ਹੈ।
ਦਲਜੀਤ ਚੀਮਾ ਵੱਲੋਂ ਸਾਂਝੀ ਕੀਤੀ ਪੋਸਟ :-
“ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਸੰਗਠਨ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਪਾਰਟੀ ਦੇ ਸੀਨੀਅਰ ਆਗੂ ਸ. ਜਗਦੀਪ ਸਿੰਘ ਚੀਮਾ ਦੀ ਵਿਰੋਧੀ-ਪਾਰਟੀ ਗਤੀਵਿਧੀਆਂ ਸਬੰਧੀ ਦਿੱਤੀ ਰਿਪੋਰਟ ਦਾ ਗੰਭੀਰ ਨੋਟਿਸ ਲੈਂਦਿਆਂ ਅਤੇ ਪਾਰਟੀ ਦੇ ਉੱਚ ਕਮਾਨ ਨਾਲ ਪੂਰੀ ਸਲਾਹ-ਮਸ਼ਵਰਾ ਕਰਨ ਮਗਰੋਂ, ਉਨ੍ਹਾਂ ਨੂੰ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਬਾਹਰ ਕੱਢਣ ਦਾ ਫ਼ੈਸਲਾ ਕੀਤਾ ਹੈ।”
