ਦੱਸਣਯੋਗ ਹੈ ਕਿ ਹਰਮੀਤ ਸਿੰਘ ਸੰਧੂ ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਰਹੇ ਹਨ ਅਤੇ ਜੁਲਾਈ ਮਹੀਨੇ ‘ਚ ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਮੂਲੀਅਤ ਕੀਤੀ ਸੀ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਹਰਮੀਤ ਸੰਧੂ ਦੇ ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਬਾਅਦ ਹੀ ਕਿਆਸ ਲਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਤਰਨਤਾਰਨ ਉਪ ਚੋਣ ਨਾਲ ਜੋੜਿਆ ਜਾ ਰਿਹਾ ਹੈ।
ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਤੋਂ ਬਾਅਦ ਹੋ ਰਹੀ ਜ਼ਿਮਨੀ ਚੋਣ
ਕੁਝ ਸਮਾਂ ਪਹਿਲਾਂ, ‘ਆਪ’ ਦੇ ਮੌਜੂਦਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਬਿਮਾਰੀ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਹੈ। ਹੁਣ ਇੱਥੇ ਜਲਦੀ ਹੀ ਉਪ ਚੋਣ ਹੋਵੇਗੀ ਅਤੇ ਹਰਮੀਤ ਸਿੰਘ ਸੰਧੂ ਨੂੰ ਉਮਿੀਦਵਾਰੀ ਮਿਲੀ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੋਣ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਦਿਓ ਤਾਂ ਜੋ ਲੋਕਾਂ ਨੂੰ ਨਾਲ ਜੋੜਿਆ ਜਾ ਸਕੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਨੇ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੂੰ ਪਾਰਟੀ ਵੱਲੋਂ ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਜਦੋਂ ਕਿ ਸਾਬਕਾ ਸੀਪੀਏ ਕੇਡੀ ਭੰਡਾਰੀ ਅਤੇ ਸਾਬਕਾ ਵਿਧਾਇਕ ਰਵੀ ਕਰਨ ਸਿੰਘ ਕਾਹਲੋਂ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਸੀ।
ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਐਲਾਨਿਆ ਉਮੀਦਵਾਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਸੁਖਬੀਰ ਨੇ ਇਹ ਐਲਾਨ ਪਾਰਟੀ ਦੇ ਪਹਿਲੇ ਪ੍ਰਧਾਨ ਸਰਮੁੱਖ ਸਿੰਘ ਝਬਾਲ ਦੇ ਜੱਦੀ ਪਿੰਡ ਝਬਾਲ ਦੀ ਦਾਣਾ ਮੰਡੀ ’ਚ ਕੀਤੇ ਗਏ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਦੌਰਾਨ ਸੁਖਬੀਰ ਬਾਦਲ ਨੇ ਲੋਕਾਂ ਨੂੰ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ।