ਸਾਬਕਾ ਸਰਪੰਚ ਦਾ ਦਿਨ ਦਿਹਾੜੇ ਕਤਲ, ਬਰਨਾਲਾ ਦੇ ਸਹਿਣਾ ਪਿੰਡ ‘ਚ ਵਾਰਦਾਤ

ਬਰਨਾਲਾ, 4 ਅਕਤੂਬਰ – ਬਰਨਾਲਾ ਜ਼ਿਲ੍ਹੇ ਦੇ ਕਸਬਾ ਸ਼ਹਿਣਾ ਵਿਖੇ ਅੱਜ ਦਿਨ ਦਿਹਾੜੇ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਦੇ ਬੱਸ ਅੱਡੇ ਉੱਤੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਦਾ ਅਣਪਛਾਤੇ ਹਥਿਆਰਬੰਦਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮੌਕੇ ‘ਤੇ ਲੋਕਾਂ ਵਿੱਚ ਹੜਕੰਪ ਮਚ ਗਿਆ ਤੇ ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਕਤਲ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ।

ਮ੍ਰਿਤਕ ਸੁਖਵਿੰਦਰ ਸਿੰਘ ਕਲਕੱਤਾ ਲੰਬੇ ਸਮੇਂ ਤੱਕ ਕਾਂਗਰਸ ਨਾਲ ਜੁੜੇ ਰਹੇ ਸਨ, ਜਦਕਿ ਕੁਝ ਸਮੇਂ ਤੋਂ ਉਹ ਸਿਮਰਨਜੀਤ ਸਿੰਘ ਮਾਨ ਦੀ ਪਾਰਟੀ ਨਾਲ ਸਿਆਸੀ ਗਤੀਵਿਧੀਆਂ ਕਰ ਰਹੇ ਸਨ। ਉਹ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਅਤੇ ਖਾਸ ਕਰਕੇ ਭਦੌੜ ਹਲਕੇ ਦੇ ਆਪ ਵਿਧਾਇਕ ਦੇ ਵਿਰੁੱਧ ਖੁੱਲ੍ਹ ਕੇ ਆਵਾਜ਼ ਉਠਾਉਣ ਕਰਕੇ ਚਰਚਾ ਵਿੱਚ ਰਹਿੰਦੇ ਸਨ।

ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਜਾਂਚ ਤੇਜ਼ ਕਰ ਦਿੱਤੀ ਹੈ।

Leave a Reply

Your email address will not be published. Required fields are marked *