ਮੁੱਖ ਮੰਤਰੀ ਜਾਣਗੇ ਸ਼੍ਰੀ ਅਨੰਦਪੁਰ ਸਾਹਿਬ ਅਤੇ ਕਰਨਗੇ ਖਾਸ ਐਲਾਨ, ਪੰਜਾਬ ਨੂੰ ਤੋਹਫ਼ਾ

ਚੰਡੀਗੜ੍ਹ/ਅਨੰਦਪੁਰ ਸਾਹਿਬ, 5 Oct: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼੍ਰੀ ਅਨੰਦਪੁਰ ਸਾਹਿਬ ਜਾਣਗੇ ਜਿੱਥੇ ਕਈ ਵੱਡੀ ਸੌਗਾਤਾਂ ਅਨੰਦਪੁਰ ਸਾਹਿਬ ਨੂੰ ਦੇਣਗੇ ਤਾਂ ਉੱਥੇ ਹੀ ਅਧਿਆਪਕਾਂ ਦਾ ਸਨਮਾਨ ਵੀ ਕਰਨਗੇ ,ਜਿਨਾਂ ਨੇ ਸਿੱਖਆ ਦੇ ਖੇਤਰ ਵਿੱਚ ਵੱਡੀ ਉਪਲਬਧੀ ਹਾਸਿਲ ਕੀਤੀ ਹੈ ਅਤੇ ਸ਼੍ਰੀ ਅਨੰਦਪੁਰ ਸਾਹਿਬ ਵੀ ਅੰਮ੍ਰਿਤਸਰ ਸਾਹਿਬ ਵਾਂਗ ਖਾਸ ਸਟਰੀਟ ਬਣਾਈ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 11.30 ਵਜੇ ਦੇ ਕਰੀਬ ਸ਼੍ਰੀ ਆਨੰਦਪੁਰ ਸਾਹਿਬ ਪਹੁੰਚਣਗੇ, ਜਿੱਥੇ ਉਹਨਾਂ ਦੇ ਵੱਲੋਂ ਸਭ ਤੋਂ ਪਹਿਲਾਂ ਭਾਈ ਜੈਤਾ ਜੀ ਮਿਊਜ਼ੀਅਮ ਦਾ ਉਦਘਾਟਨ ਕੀਤਾ ਜਾਏਗਾ, ਜਿੱਥੇ ਭਾਈ ਜੈਤਾ ਜੀ ਅਤੇ ਸਿੱਖ ਇਤਿਹਾਸ ਨਾਲ ਜੁੜੀਆਂ ਖਾਸ ਚੀਜ਼ਾਂ ਦਿਖਾਇਆ ਜਾਇਆ ਕਰਨਗੀਆਂ। ਉਸ ਤੋਂ ਬਾਅਦ ਮੁੱਖ ਮੰਤਰੀ ਮੱਥਾ ਟੇਕਣ ਦੇ ਲਈ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਪਹੁੰਚਣਗੇ ,ਜਿਥੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਸ਼੍ਰੀ ਅੰਮ੍ਰਿਤਸਰ ਸਾਹਿਬ ਵਾਂਗ ਹੈਰੀਟੇਜ ਸਟਰੀਟ ਬਣਾਉਣ ਲਈ ਨੀਂਹ ਪੱਥਰ ਰੱਖਣਗੇ, ਜਿਸ ਦੀ ਦਿੱਖ ਖਾਸ ਤੌਰ ਤੇ ਬਣਾਈ ਜਾਵੇਗੀ।

ਉਸ ਤੋਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ਆਖਰੀ ਪ੍ਰੋਗਰਾਮ ਮੁੱਖ ਮੰਤਰੀ ਦਾ ਅਧਿਆਪਕ ਦਿਵਸ ਦੇ ਮੌਕੇ ‘ਤੇ ਉਹਨਾਂ ਖਾਸ ਅਧਿਆਪਕਾਂ ਨੂੰ ਸਨਮਾਨਿਤ ਕਰਨ ਦਾ ਹੋਵੇਗਾ ਜਿਨਾਂ ਦਾ ਸਰਕਾਰੀ ਸਿੱਖਿਅਕ ਸੰਸਥਾਵਾਂ ਦੇ ਵਿੱਚ ਵੱਡਾ ਯੋਗਦਾਨ ਰਿਹਾ ਹੈ।

Leave a Reply

Your email address will not be published. Required fields are marked *