ਬਰਨਾਲਾ ਦੇ ਕਸਬਾ ਸਹਿਣਾ ਕਤਲ ਮਾਮਲੇ ‘ਚ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਇਸ ਕਤਲ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਜਾਣਕਾਰੀ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਤੀ।
ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਸਬਾ ਸਹਿਣਾ ਦੇ ਗੁਰਦੀਪ ਦਾਸ, ਜਗਵਿੰਦਰ ਸਿੰਘ ਅਤੇ ਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਵੱਲੋਂ ਵਰਤੀ ਗਈ ਪਿਸਤੌਲ ਅਤੇ ਕਾਰ ਵੀ ਬਰਾਮਦ ਕਰ ਲਈ ਹੈ।
ਡੀ.ਆਈ.ਜੀ. ਚਹਲ ਨੇ ਦੱਸਿਆ ਕਿ ਪੁਲਿਸ ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਇਹ ਕਤਲ ਪੈਸਿਆਂ ਦੇ ਲੈਣ-ਦੇਣ ਦੇ ਝਗੜੇ ਕਾਰਨ ਕੀਤਾ ਗਿਆ ਸੀ।
15 ਦਿਨ ਪਹਿਲਾਂ ਲੁਧਿਆਣਾ ਤੋਂ ਰਿਵਾਲਵਰ ਖਰੀਦ ਕੇ ਲੈਕੇ ਆਇਆ ਸੀ ਕਾਤਲ,
ਜਸਵਿੰਦਰ ਸਿੰਘ , ਗੁਰਦੀਪ ਦੀਪੀ ਅਤੇ ਜਗਵਿੰਦਰ ਸਿੰਘ ਨੂੰ ਗਿਰਫ਼ਤਾਰ ਕੀਤਾ ਹੈ, ਸਰਪੰਚ ਨੂੰ ਗੋਲੀ ਮਾਰਨ ਵਾਲਾ ਜਗਵਿੰਦਰ ਸੀ, ਅਤੇ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਗਵਿੰਦਰ ਨੇ ਗੋਲੀ ਮਾਰੀ ਹੈ, ਜਿਸ ਨਾਲ ਪੈਸਿਆਂ ਦਾ ਲੈਣ ਦੇਣ ਦਾ ਮਾਮਲਾ ਸੀ।
ਯਾਦ ਰਹੇ ਕਿ ਕੱਲ੍ਹ ਹੀ ਸਹਿਣਾ ਵਿਖੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਕਲਕੱਤਾ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਤੇਜ਼ ਕਰਦਿਆਂ ਇਹ ਗ੍ਰਿਫਤਾਰੀਆਂ ਕੀਤੀਆਂ ਹਨ।