ਅਰਵਿੰਦ ਕੇਜਰੀਵਾਲ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ, ਵੱਡੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੋ ਦਿਨਾਂ ਦੇ ਦੌਰੇ ‘ਤੇ ਪੰਜਾਬ ਪਹੁੰਚਣਗੇ। ਇਸ ਦੌਰਾਨ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਕੇ ਕਈ ਮਹੱਤਵਪੂਰਨ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ।

ਦੌਰੇ ਦੇ ਪਹਿਲੇ ਦਿਨ, ਕੇਜਰੀਵਾਲ ਜਲੰਧਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਪੰਜਾਬ ਵਿੱਚ 5,000 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਟ੍ਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ।

ਇਸ ਤੋਂ ਇਲਾਵਾ, ਕੇਜਰੀਵਾਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ‘ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਦੂਜੇ ਦਿਨ, ਉਹ ਬਠਿੰਡਾ ਵਿਖੇ ਮੁੱਖ ਮੰਤਰੀ ਮਾਨ ਨਾਲ ਮਿਲਕੇ 1,184 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣ ਵਾਲੇ 3,100 ਵਿਸ਼ਵ ਪੱਧਰੀ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਣਗੇ।

ਉਸੇ ਦਿਨ ਬਾਅਦ ਦੁਪਹਿਰ, ਦੋਵੇਂ ਨੇਤਾ ਚੰਡੀਗੜ੍ਹ ਵਿੱਚ “ਉੱਦਮਤਾ ਮਾਨਸਿਕਤਾ ਕੋਰਸ” ਦੀ ਸ਼ੁਰੂਆਤ ਕਰਨਗੇ, ਜਿਸ ਦਾ ਮਕਸਦ ਨੌਜਵਾਨਾਂ ਵਿੱਚ ਨਵੀਨਤਾ ਅਤੇ ਉਦਮਿਤਾ ਦੀ ਸੋਚ ਨੂੰ ਪ੍ਰੋਤਸਾਹਿਤ ਕਰਨਾ ਹੈ।

Leave a Reply

Your email address will not be published. Required fields are marked *