ਪਿਤਾ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ’ਤੇ ਧੀ ਜੈ ਇੰਦਰ ਕੌਰ ਚੁੱਪ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵਾਰ ਫਿਰ ਗਰਮਾਹਟ ਵੇਖਣ ਨੂੰ ਮਿਲੀ, ਜਦੋਂ ਕੈਪਟਨ ਅਮਰਿੰਦਰ ਸਿੰਘ ਦੇ ਅਕਾਲੀ–ਭਾਜਪਾ ਗਠਜੋੜ ਦੀ ਵਕਾਲਤ ਕਰਨ ਵਾਲੇ ਬਿਆਨ ’ਤੇ ਉਨ੍ਹਾਂ ਦੀ ਧੀ ਜੈ ਇੰਦਰ ਕੌਰ ਨੇ ਚੁੱਪੀ ਸਾਧੀ ਰੱਖੀ। ਜੈ ਇੰਦਰ ਕੌਰ ਨੇ ਆਪਣੇ ਪਿਤਾ ਦੇ ਬਿਆਨ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਭਾਜਪਾ ਵੱਲੋਂ ਵੀ ਦੂਰੀ ਬਣਾਈ ਗਈ ਸੀ ਅਤੇ ਇਸ ’ਤੇ ਕੋਈ ਸਪੱਸ਼ਟ ਸਹਿਮਤੀ ਪ੍ਰਗਟ ਨਹੀਂ ਕੀਤੀ ਗਈ।

ਇਸ ਦੇ ਨਾਲ ਹੀ ਅੱਜ ਆਮ ਆਦਮੀ ਪਾਰਟੀ ਚੰਡੀਗੜ੍ਹ ਦੀ ਮੈਂਬਰ ਅਤੇ ਮੋਹਾਲੀ ਵਾਸੀ ਆਭਾ ਬੰਸਲ ਭਾਜਪਾ ਵਿੱਚ ਸ਼ਾਮਲ ਹੋ ਗਈ। ਉਨ੍ਹਾਂ ਨੂੰ ਜੈ ਇੰਦਰ ਕੌਰ ਅਤੇ ਮੋਹਾਲੀ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸ਼ਿਸ਼ਠ ਵੱਲੋਂ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਸ ਮੌਕੇ ’ਤੇ ਹੋਏ ਸਮਾਗਮ ਵਿੱਚ ਜੈ ਇੰਦਰ ਕੌਰ ਵੀ ਮੌਜੂਦ ਰਹੀ ਪਰ ਕੈਪਟਨ ਦੇ ਬਿਆਨ ਬਾਰੇ ਸਿੱਧਾ ਕੋਈ ਜਵਾਬ ਨਹੀਂ ਦਿੱਤਾ।

ਇਸ ਘਟਨਾ ਨਾਲ ਪੰਜਾਬ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਛਿੜ ਗਈ ਹੈ ਅਤੇ ਅਗਲੇ ਦਿਨਾਂ ਵਿੱਚ ਹੋ ਸਕਣ ਵਾਲੇ ਗਠਜੋੜਾਂ ਨੂੰ ਲੈ ਕੇ ਸਿਆਸਤ ਹੋਰ ਤਿੱਖੀ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *